FacebookTwitterg+Mail

ਦੂਜੇ ਹਫਤੇ ਬਾਕਸ ਆਫਿਸ 'ਤੇ ਸਫਲ ਰਹੀ 'ਰਾਜ਼ੀ', ਜਾਣੋ ਕਲੈਕਸ਼ਨ

raazi
25 May, 2018 07:19:51 PM

ਮੁੰਬਈ (ਬਿਊਰੋ)— ਆਲੀਆ ਭੱਟ ਅਤੇ ਵਿੱਕੀ ਕੌਸ਼ਲ ਸਟਾਰਰ ਫਿਲਮ 'ਰਾਜ਼ੀ' ਨੂੰ ਬਾਕਸ ਆਫਿਸ 'ਤੇ ਪ੍ਰਸ਼ੰਸਕਾਂ ਵਲੋਂ ਕਾਫੀ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁਕਰਵਾਰ 7.53 ਕਰੋੜ, ਦੂਜੇ ਦਿਨ ਸ਼ਨੀਵਾਰ 11.30 ਕਰੋੜ, ਤੀਜੇ ਦਿਨ ਐਤਵਾਰ 14.11 ਕਰੋੜ, ਚੌਥੇ ਦਿਨ ਸੋਮਵਾਰ 6.30 ਕਰੋੜ, 5ਵੇਂ ਦਿਨ ਮੰਗਲਵਾਰ 6.10 ਕਰੋੜ, 6ਵੇਂ ਦਿਨ ਬੁੱਧਵਾਰ 5.90 ਕਰੋੜ, 7ਵੇਂ ਦਿਨ ਵੀਰਵਾਰ 5.35 ਕਰੋੜ ਅਤੇ ਦੂਜੇ ਹਫਤੇ ਸ਼ੁਕਰਵਾਰ 4.75 ਕਰੋੜ, ਸ਼ਨੀਵਾਰ 7.54 ਕਰੋੜ, ਐਤਵਾਰ 9.54 ਕਰੋੜ, ਸੋਮਵਾਰ 3.70 ਕਰੋੜ, ਮੰਗਲਵਾਰ 3.30 ਕਰੋੜ, ਬੁੱਧਵਾਰ 3.15 ਕਰੋੜ, ਵੀਰਵਾਰ 3.15 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ 2 ਹਫਤਿਆਂ 'ਚ 91.63 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਟਰੈਂਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਫਿਲਮ ਦੀ ਕਮਾਈ ਦੇ ਅੰਕੜੇ ਸ਼ੇਅਰ ਕੀਤੇ ਹਨ।

ਦੱਸਣਯੋਗ ਹੈ ਕਿ ਮੇਘਨਾ ਗੁਲਜ਼ਾਰ ਦੇ ਨਿਰਦੇਸ਼ਨ ਹੇਠ ਬਣੀ ਫਿਲਮ 'ਰਾਜ਼ੀ' ਲੇਖਕ ਹਰਿੰਦਰ ਸਿੱਕਾ ਦੇ ਮਸ਼ਹੂਰ ਨਾਵਲ 'ਕਾਲਿੰਗ ਸਹਿਮਤ' 'ਤੇ ਆਧਾਰਿਤ ਹੈ। ਫਿਲਮ 'ਚ ਆਲੀਆ ਅਤੇ ਵਿੱਕੀ ਕੋਸ਼ਲ ਤੋਂ ਇਲਾਵਾ ਰਜਿਤ ਕਪੂਰ, ਜੈਦੀਪ ਅਮਲਾਵਤ, ਸੋਨੀ ਰਾਜ਼ਦਾਨ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੇ ਹਨ। ਜਾਣਕਾਰੀ ਮੁਤਾਬਕ ਇਸ ਫਿਲਮ ਨੂੰ 2,000 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Alia Bhatt Vicky Kaushal Meghna Gulzar Raazi Box Office Hindi Film

Edited By

Kapil Kumar

Kapil Kumar is News Editor at Jagbani.