FacebookTwitterg+Mail

ਲਤਾ ਮੰਗੇਸ਼ਕਰ ਨੂੰ ਸਾਹ ਲੈਣ 'ਚ ਤਕਲੀਫ਼, ਹਸਪਤਾਲ 'ਚ ਕਰਵਾਇਆ ਗਿਆ ਭਰਤੀ

lata mangeshkar breath problem hospital admit
11 November, 2019 05:29:11 PM

ਮੁੰਬਈ— ਬਾਲੀਵੁੱਡ ਦੀ ਦਿੱਗਜ ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕੀਤਾ ਗਿਆ ਹੈ। ਸਾਹ ਲੈਣ 'ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਲਤਾ ਮੰਗੇਸ਼ਕਰ ਨੂੰ ਵਾਇਰਲ ਅਤੇ ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਮੈਡੀਕਲ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੇ ਪਰਿਵਾਰ ਨੇ ਦਿੱਤੀ।

Punjabi Bollywood Tadkaਉਨ੍ਹਾਂ ਦੇ ਪਰਿਵਾਰ ਨਾਲ ਹੋਈ ਗੱਲਬਾਤ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਵਾਇਰਲ ਹੋਇਆ ਹੈ, ਜਿਸ ਤੋਂ ਬਾਅਦ ਹਸਪਤਾਲ 'ਚ ਦਾਖਲ ਕੀਤਾ ਗਿਆ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਪਿਛਲੀ ਗਤੀਵਿਧੀ 'ਤੇ ਗੱਲ ਕਰੀਏ ਤਾਂ ਉਨ੍ਹਾਂ ਨੇ ਟਵਿੱਟਰ 'ਤੇ ਪਦਮਨੀ ਕੋਲਹਾਪੁਰੀ ਨੂੰ ਫਿਲਮ ਪਾਨੀਪਤ 'ਚ ਉਨ੍ਹਾਂ ਦੇ ਰੋਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਸਨ। ਦੱਸਣਯੋਗ ਹੈ ਕਿ 28 ਸਤੰਬਰ ਨੂੰ ਲਤਾ ਮੰਗੇਸ਼ਕਰ 90 ਸਾਲ ਦੀ ਹੋ ਗਈ ਹੈ। ਉੱਥੇ ਹੀ ਉਨ੍ਹਾਂ ਦੇ ਕਰੀਅਰ ਦੀ ਗੱਲ ਕਰੀਏ ਤਾਂ ਲਤਾ ਮੰਗੇਸ਼ਕਰ ਕਰੀਬ ਇਕ ਹਜ਼ਾਰ ਤੋਂ ਵਧ ਹਿੰਦੀ ਗੀਤ ਗਾ ਚੁਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ 2001 'ਚ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ ਸੀ।


Tags: Lata Mangeshkar breath hospital Admit ਲਤਾ ਮੰਗੇਸ਼ਕਰ ਸਾਹ ਹਸਪਤਾਲ ਭਰਤੀ

About The Author

DIsha

DIsha is content editor at Punjab Kesari