ਨਵੀਂ ਦਿੱਲੀ (ਬਿਊਰੋ) — ਬਾਲੀਵੁੱਡ ਸੈਲੀਬ੍ਰਿਟੀਜ਼ ਨੂੰ ਆਪਣੇ ਆਲੇ-ਦੁਆਲੇ ਹੋਣ ਵਾਲੇ ਧੋਖਿਆਂ ਤੋਂ ਕਾਫੀ ਸੁਚੇਤ ਰਹਿਣਾ ਪੈਂਦਾ ਹੈ। ਕਈ ਲੋਕ ਮਸ਼ਹੂਰ ਬਾਲੀਵੁੱਡ ਸਿਤਾਰਿਆਂ ਦੇ ਨਾਂ 'ਤੇ ਠੱਗੀ ਤੇ ਧੋਖਾ ਕਰਦੇ ਰਹਿੰਦੇ ਹਨ। ਅਜਿਹਾ ਹੀ ਇਕ ਮਾਮਲਾ ਹਾਲ ਹੀ 'ਚ ਸਾਹਮਣੇ ਆਇਆ ਹੈ। ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੇ ਆਪਣੇ ਵੈਰੀਫਾਈਡ ਟਵਿਟਰ ਹੈਂਡਲ ਤੋਂ ਇਕ ਪੋਸਟਰ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਈਵੈਂਟ ਨੂੰ ਸਲਮਾਨ ਦਾ ਬ੍ਰਾਂਡ ਬੀਇੰਗ ਹਿਊਮਨ ਆਯੋਜਿਤ ਕਰ ਰਿਹਾ ਹੈ ਅਤੇ ਸਲਮਾਨ ਖਾਨ ਇਸ ਸ਼ੋਅ ਦੇ ਹੋਸਟ ਹੋਣਗੇ।
ਸਲਮਾਨ ਖਾਨ ਨੇ ਪੋਸਟਰ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ''ਨਾ ਤਾਂ ਮੈਂ ਅਤੇ ਨਾ ਹੀ ਬੀਇੰਗ ਹਿਊਮਨ ਕਿਸੇ ਵੀ ਤਰ੍ਹਾਂ ਨਾਲ ਈਵੈਂਟ ਨਾਲ ਜੁੜੇ ਹੋਏ ਹਨ। ਜਾਣਕਾਰੀ ਮੁਤਾਬਕ, ਇਹ ਫਰਜੀਵਾੜਾ ਉਤਰ ਪ੍ਰਦੇਸ਼ ਦੇ ਬਿਜਨੌਰ ਦਾ ਹੈ, ਜਿਥੇ ਸਲਮਾਨ ਖਾਨ ਦੇ ਸ਼ੋਅ 'ਚ ਆਉਣ ਤੇ ਹੋਸਟ ਕਰਨ ਦੀ ਗੱਲ ਆਖ ਕੇ ਲੋਕਾਂ ਤੋਂ ਪੈਸੇ ਠੱਗ ਰਿਹਾ ਸੀ। ਲੋਕਾਂ ਤੋਂ ਪੈਸੇ ਠੱਗਣ ਲਈ ਉਸ ਵਿਅਕਤੀ ਨੇ ਇਸ ਵਿਗਿਆਪਨ ਨੂੰ ਅਖਬਾਰ 'ਚ ਵੀ ਪ੍ਰਕਾਸ਼ਿਤ ਕਰਵਾਇਆ ਸੀ।
ਦੱਸਣਯੋਗ ਹੈ ਕਿ ਸਲਮਾਨ ਖਾਨ ਜਲਦ ਹੀ 'ਭਾਰਤ' ਫਿਲਮ 'ਚ ਨਜ਼ਰ ਆਉਣਗੇ। ਇਸ ਫਿਲਮ 'ਚ ਸਲਮਾਨ ਖਾਨ ਇਕ ਸਰਕਸ 'ਚ ਕੰਮ ਕਰਦੇ ਨਜ਼ਰ ਆਉਣਗੇ। ਇਹ ਫਿਲਮ ਸਾਊਥ ਕੋਰੀਅਨ ਫਿਲਮ 'ਓਡ ਟੂ ਮਾਏ ਫਾਦਰ' 'ਤੇ ਆਧਾਰਿਤ ਹੈ। ਫਿਲਮ ਦਾ ਟਰੇਲਰ ਕਾਫੀ ਦਿਨ ਪਹਿਲਾ ਰਿਲੀਜ਼ ਹੋਇਆ ਸੀ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਫਿਲਮ 'ਚ ਉਨ੍ਹਾਂ ਨਾਲ ਕੈਟਰੀਨਾ ਕੈਫ ਮੁੱਖ ਭੂਮਿਕਾ 'ਚ ਹੈ।