ਜਲੰਧਰ— 16 ਮਈ ਨੂੰ ਰਿਲੀਜ਼ ਹੋਇਆ 'ਸੁਪਰ ਸਿੰਘ' ਫਿਲਮ ਦਾ ਗੀਤ 'ਹਵਾ ਵਿਚ' ਯੂਟਿਊਬ 'ਤੇ ਧਮਾਲਾਂ ਪਾ ਰਿਹਾ ਹੈ। ਗੀਤ ਨੂੰ ਹੁਣ ਤਕ 29 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। 'ਹਵਾ ਵਿਚ' ਇਕ ਰੋਮਾਂਟਿਕ ਗੀਤ ਹੈ, ਜਿਸ ਨੂੰ ਦਿਲਜੀਤ ਦੁਸਾਂਝ ਤੇ ਸੁਨਿਧੀ ਚੌਹਾਨ ਨੇ ਗਾਇਆ ਹੈ। ਗੀਤ ਦੇ ਬੋਲ ਰਣਬੀਰ ਸਿੰਘ ਨੇ ਲਿਖੇ ਹਨ, ਜਦਕਿ ਇਸ ਨੂੰ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ 'ਸੁਪਰ ਸਿੰਘ' ਫਿਲਮ 'ਚ ਦਿਲਜੀਤ ਦੁਸਾਂਝ ਤੇ ਸੋਨਮ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ 'ਚ ਦਿਲਜੀਤ ਸੁਪਰਹੀਰੋ ਦੀ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਨਿਰਦੇਸ਼ਨ ਅਨੁਰਾਗ ਸਿੰਘ ਨੇ ਕੀਤਾ ਹੈ, ਜਦਕਿ ਇਸ ਦਾ ਨਿਰਮਾਣ ਸ਼ੋਭਾ ਕਪੂਰ, ਏਕਤਾ ਕਪੂਰ, ਅਨੁਰਾਗ ਸਿੰਘ ਤੇ ਪਵਨ ਗਿੱਲ ਵਲੋਂ ਮਿਲ ਕੇ ਕੀਤਾ ਗਿਆ ਹੈ।