ਜਲੰਧਰ— ਅਮਰਿੰਦਰ ਗਿੱਲ ਤੇ ਸਰਗੁਣ ਮਹਿਤਾ ਸਟਾਰਰ ਫਿਲਮ 'ਲਹੌਰੀਏ' ਇਸੇ ਸ਼ੁੱਕਰਵਾਰ ਯਾਨੀ 12 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਭਾਰਤ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਰਿਲੀਜ਼ ਹੋਵੇਗੀ। ਆਸਟ੍ਰੇਲੀਆ, ਨਿਊਜ਼ੀਲੈਂਡ ਤੇ ਯੂ. ਕੇ. ਦੇ ਜਿਨ੍ਹਾਂ ਥਿਏਟਰਾਂ 'ਚ ਫਿਲਮ ਰਿਲੀਜ਼ ਹੋਣ ਜਾ ਰਹੀ ਹੈ, ਉਨ੍ਹਾਂ ਦੀ ਜਾਣਕਾਰੀ ਅਮਰਿੰਦਰ ਗਿੱਲ ਤੇ ਸਰਗੁਣ ਮਹਿਤਾ ਨੇ ਆਪਣੇ ਫੇਸਬੁੱਕ ਪੇਜ 'ਤੇ ਦਿੱਤੀ ਹੈ।
ਇਥੇ ਤਸਵੀਰਾਂ 'ਚ ਉਕਤ ਥਿਏਟਰਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ। 'ਲਹੌਰੀਏ' ਫਿਲਮ ਅੰਬਰਦੀਪ ਸਿੰਘ ਵਲੋਂ ਡਾਇਰੈਕਟ ਕੀਤੀ ਗਈ ਹੈ। ਇਸ 'ਚ ਯੁਵਰਾਜ ਹੰਸ, ਨਿਮਰਤ ਖਹਿਰਾ, ਗੁੱਗੂ ਗਿੱਲ, ਸਰਦਾਰ ਸੋਹੀ, ਨਿਰਮਲ ਰਿਸ਼ੀ, ਹੋਬੀ ਧਾਲੀਵਾਲ ਤੇ ਰਾਜੀਵ ਠਾਕੁਰ ਵੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।