ਜਲੰਧਰ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੋਤੀ ਸਹਿਰਿੰਦਰ ਕੌਰ ਦੇ ਵਿਆਹ ਮੌਕੇ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੇ ਬੇਟੇ ਇਬਰਾਹਿਮ ਅਲੀ ਖਾਨ ਵੀ ਉਥੇ ਪੁੱਜੇ ਹੋਏ ਹਨ। ਉਨ੍ਹਾਂ ਨੇ ਕਾਲੇ ਰੰਗ ਦੀ ਆਉਟਫਿਟ ਪਹਿਨੀ ਹੋਈ ਸੀ, ਜਿਸ ਵਿਚ ਉਹ ਬਿਲਕੁੱਲ ਆਪਣੇ ਪਿਤਾ ਵਾਂਗ ਲੱਗ ਰਹੇ ਹਨ। ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੋਤੀ ਸਹਿਰਿੰਦਰ ਕੌਰ ਦਾ ਵਿਆਹ ਦਿੱਲੀ ਦੇ ਇਕ ਬਿਜ਼ਨੈੱਸਮੈਨ ਆਦਿੱਤਿਆ ਨਾਰੰਗ ਨਾਲ ਹੋ ਰਿਹਾ ਹੈ।

ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਇਕ ਵੀਡੀਓ ਦੇਖਣ ਨੂੰ ਮਿਲਿਆ, ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਪੋਤੀ ਲਈ ਗਾਣਾ ਗਾਉਂਦੇ ਨਜ਼ਰ ਆਏ। ਇਸ ਵੀਡੀਓ 'ਚ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਪੋਤੀ ਅਤੇ ਪੋਤ ਜਵਾਈ ਇੱਕਠੇ ਬੈਠੇ ਦਿਖਾਈ ਦੇ ਰਹੇ ਹਨ। ਉਨ੍ਹਾਂ ਵੱਲੋਂ ਇਕ ਪੰਜਾਬੀ ਲੋਕ ਗੀਤ 'ਅੱਜ ਦੀ ਘੜੀ ਰੱਖ ਡੋਲੀ ਨੀ ਮਾਏ' ਗਾਇਆ ਗਿਆ।