ਜਲੰਧਰ(ਗੋਰਾਇਆ/ਮਨੀਸ਼)— ਪੰਜਾਬੀ ਗਾਇਕ ਗੈਰੀ ਸੰਧੂ ਅਤੇ ਮੰਗਾ ਸੰਧੂ ਦੇ ਸਤਿਕਾਰਯੋਗ ਪਿਤਾ ਸਰਦਾਰ ਸੋਹਣ ਸਿੰਘ ਸੰਧੂ ਅੱਜ ਸਵੇਰੇ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਰੁੜਕਾ ਕਲਾਂ ਦੇ ਪੱਤੀ ਹੇਤਾ ਕੀ ਸਮਸ਼ਾਨਘਾਟ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ। ਸ. ਸੋਹਣ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦੇ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।