ਚੰਡੀਗੜ੍ਹ (ਹਾਂਡਾ)-ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਫਸੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਹੁਣ ਆਪਣੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਖਲ ਕਰ ਕੇ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ, ਜਿਸ ’ਤੇ ਹਾਈਕੋਰਟ ਇਕ-ਦੋ ਦਿਨਾਂ ’ਚ ਸੁਣਵਾਈ ਕਰ ਸਕਦਾ ਹੈ।
ਇਹ ਵੀ ਪੜ੍ਹੋ : ਭੁੱਲੇਵਾਲ ਰਾਠਾਂ ਦਾ ਰਾਜੇਵਾਲ ’ਤੇ ਤੰਜ਼, ਕਿਹਾ-ਕਿਸਾਨ ਸੰਘਰਸ਼ ਨਾਲੋਂ ਜ਼ਿਆਦਾ ਕਾਂਗਰਸ ਦੇ ਹਿੱਤਾਂ ਦੀ ਲੱਗੀ ਤੜਫ਼
ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ 26 ਅਗਸਤ ਨੂੰ ਨਕੋਦਰ ’ਚ ਐੱਫ. ਆਰ. ਆਈ. ਦਰਜ ਕੀਤੀ ਗਈ ਸੀ। ਇਸ ਮਾਮਲੇ ’ਚ ਗੁਰਦਾਸ ਮਾਨ ਨੇ ਪਹਿਲਾਂ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਖਾਰਿਜ ਕਰ ਦਿੱਤਾ ਸੀ। ਹੁਣ ਗੁਰਦਾਸ ਮਾਨ ਨੇ ਹਾਈਕੋਰਟ ’ਚ ਪਟੀਸ਼ਨ ਦਾਖਲ ਕਰ ਕੇ ਅਗਾਊਂ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ, ਜਿਸ ’ਤੇ ਹਾਈਕੋਰਟ ਇਕ ਦੋ ਦਿਨਾਂ ’ਚ ਸੁਣਵਾਈ ਕਰੇਗਾ।