ਜਲੰਧਰ (ਜਤਿੰਦਰ, ਭਾਰਦਵਾਜ)-ਅੱਜ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ’ਚ ਪ੍ਰਸਿੱਧ ਗਾਇਕ ਗੁਰਦਾਸ ਮਾਨ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਆਪਣੇ ਵਕੀਲ ਰਾਹੀਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰਵਾਈ ਗਈ। ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ 7 ਸਤੰਬਰ 2021 ਤੱਕ ਲਈ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਹਫ਼ਤੇ ਪਹਿਲਾਂ ਗੁਰਦਾਸ ਮਾਨ ਨੇ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਮੇਲੇ ’ਚ ਸਟੇਜ ’ਤੇ ਬੋਲਦਿਆਂ ਡੇਰੇ ਦੇ ਗੱਦੀਨਸ਼ੀਨ ਲਾਡੀ ਸ਼ਾਹ ਜੀ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ। ਜਦੋਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਭੜਕ ਗਈਆਂ।
ਇਹ ਵੀ ਪੜ੍ਹੋ : ਪੰਜ ਪਿਆਰਿਆਂ ਵਾਲੇ ਬਿਆਨ ਨੂੰ ਲੈ ਕੇ ਹਰੀਸ਼ ਰਾਵਤ ’ਤੇ ਸੁਖਬੀਰ ਬਾਦਲ ਦਾ ਵੱਡਾ ਹਮਲਾ
ਉਨ੍ਹਾਂ ਨੇ ਨਕੋਦਰ ਥਾਣੇ ਅਤੇ ਐੱਸ. ਐੱਸ. ਪੀ. ਦਫ਼ਤਰ ਵਿਖੇ 4 ਦਿਨਾਂ ਤੱਕ ਧਰਨਾ ਦਿੱਤਾ। ਇਸ ਤੋਂ ਬਾਅਦ ਵੀ ਜਦੋਂ ਮਾਮਲੇ ਦੀ ਸੁਣਵਾਈ ਨਹੀਂ ਹੋਈ ਤਾਂ ਉਨ੍ਹਾਂ ਨੇ ਜਲੰਧਰ-ਦਿੱਲੀ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ ਗੁਰਦਾਸ ਮਾਨ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤਾ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।