ਜਲੰਧਰ (ਵੈੱਬ ਡੈਸਕ) - ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨਾਂ ਦੀ ਮਹਾਂਮਾਰੀ ਨੇ ਤੜਥਲੀ ਮਚਾਈ ਹੋਈ ਹੈ, ਜਿਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨਾਂ ਦਾ ਲੌਕਡਾਊਨ ਕੀਤਾ ਗਿਆ ਹੈ। ਇਸ ਦੌਰਾਨ ਕਈ ਪੰਜਾਬੀ ਸਿਤਾਰੇ ਗਰੀਬ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹਾਲ ਹੀ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਉਹ ਲੋਕਾਂ ਦੀ ਮਦਦ ਕਰਦੇ ਨਜ਼ਰ ਆ ਰਹੇ ਹਨ। ਅੱਜ ਉਹ ਮਾਨਸਾ ਜ਼ਿਲ੍ਹਾ ਵਿਚ ਪੈਂਦੇ ਪਿੰਡਾਂ ਵਿਚ ਗਏ, ਜਿਥੇ ਉਨ੍ਹਾਂ ਨੇ ਲੋੜਵੰਦ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੇ ਆਪਣੀ ਟੀਮ ਅਤੇ ਪੰਜਾਬ ਪੁਲਸ ਦੀ ਮਦਦ ਨਾਲ ਲੋਕਾਂ ਨੂੰ ਰਾਸ਼ਨ ਵੰਡਿਆ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਮਾਰ ਪੂਰਾ ਸੰਸਾਰ ਝੱਲ ਰਿਹਾ ਹੈ, ਜਿਸ ਦੇ ਚਲਦਿਆ ਭਾਰਤ ਵਿਚ 21 ਦਿਨਾਂ ਦਾ ਲੌਕਡਾਊਨ ਕੀਤਾ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਲਾਇਆ ਹੋਇਆ ਹੈ, ਜਿਸ ਦੇ ਚਲਦਿਆ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਜ਼ਿਆਦਾ ਉਨ੍ਹਾਂ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ, ਜਿਹੜੇ ਰੋਜ਼ਾਨਾ ਦਿਹਾੜੀ ਕਰਕੇ ਆਪਣੇ ਘਰ ਦਾ ਚੁੱਲ੍ਹਾ ਜਲਾਉਂਦੇ ਹਨ।
ਦੱਸਣਯੋਗ ਹੈ ਕਿ ਲੋੜਵੰਦ ਲੋਕਾਂ ਦੀ ਮਦਦ ਲਈ ਕਯੀ ਫ਼ਿਲਮੀ ਸਿਤਾਰੇ ਅੱਗੇ ਆ ਰਹੇ ਹਨ ਅਤੇ ਗਰੀਬ ਲੋਕਾਂ ਨੂੰ ਜ਼ਰੂਰਤ ਦੀਆਂ ਚੀਜ਼ਾਂ ਅਤੇ ਰਾਸ਼ਨ ਵੰਡ ਰਹੇ ਹਨ। ਪੰਜਾਬ ਪੁਲਸ ਵੀ ਲੋਕਾਂ ਦੀ ਸਹਾਇਤਾ ਕਰ ਰਹੀ ਹੈ ਅਤੇ ਨਾਲ-ਨਾਲ ਲੋਕਾਂ ਨੂੰ ਘਰ ਵਿਚ ਰਹਿਣ ਦੀ ਅਪੀਲ ਕਰ ਰਹੀ ਹੈ।