ਜਲੰਧਰ (ਵੈੱਬ ਡੈਸਕ) - ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨਾਂ ਦੀ ਮਹਾਮਾਰੀ ਨੇ ਤੜਥਲੀ ਮਚਾਈ ਹੋਈ ਹੈ, ਜਿਸ ਨੂੰ ਦੇਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨਾਂ ਦੀ ਦੇਸ਼ਬੰਦੀ ਦਾ ਐਲਾਨ ਕੀਤਾ ਹੈ ਅਤੇ ਲੋਕਾਂ ਨੂੰ ਘਰ ਵਿਚ ਰਹਿਣ ਦੀ ਅਪੀਲ ਕੀਤੀ ਹੈ। ਮੋਦੀ ਦੇ ਇਸ ਐਲਾਨ ਨਾਲ ਗਰੀਬ ਤਬਕੇ ਦੇ ਲੋਕਾਂ ਨੂੰ ਕਾਫੀ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਖਾਸ ਕਰਕੇ ਦਿਹਾੜੀਦਾਰ ਲੋਕਾਂ ਨੂੰ, ਕਿਉਂਕਿ ਇਨ੍ਹਾਂ ਲੋਕਾਂ ਨੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਬੱਚਿਆਂ ਨੂੰ ਪਾਲਣਾ ਹੁੰਦਾ ਹੈ। ਲੌਕਡਾਊਨ ਕਾਰਨ ਘਰ ਵਿਚ ਰਹਿ ਕੇ ਇਨ੍ਹਾਂ ਲੋਕਾਂ ਦਾ ਗੁਜਾਰਾ ਕਾਫੀ ਔਖਾ ਹੋ ਗਿਆ ਹੈ, ਜਿਸ ਨੂੰ ਦੇਖਦੇ ਹੋਏ ਹੁਣ ਪੰਜਾਬੀ ਫਿਲਮ ਇੰਡਸਟਰੀ ਦੇ ਲੋਕ ਅੱਗੇ ਆ ਰਹੇ ਹਨ ਅਤੇ ਇਨ੍ਹਾਂ ਲੋਕਾਂ ਦੀ ਮਦਦ ਲਈ ਆਪਣੀ ਕਿਰਤ ਕਮਾਈ ਵਿੱਚੋ ਦਾਨ ਦੇ ਰਹੇ ਹਨ।
ਗਾਇਕ ਰਣਜੀਤ ਬਾਵਾ ਨੇ ਇੰਸਟਾਗ੍ਰਾਮ ਤੇ ਪੋਸਟ ਵਿਚ ਲਿਖਿਆ ਹੈ ਕਿ- ਮੈਂ ਆਪਣੇ ਜਿਲ੍ਹੇ ਗੁਰਦਾਸਪੁਰ ਵਿਚ ਅੱਜ ਤੇ ਪਰਸੋ ਕਰੀਬ 200 ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਾਗਾ, ਹੋਰ ਵੀ ਲੋੜਵੰਦ ਪਰਿਵਾਰਾਂ ਦੀ ਮਦਦ ਕਰਾਂਗਾ।
ਇਸ ਤੋਂ ਇਲਾਵਾ ਕਪਿਲ ਸ਼ਰਮਾ ਨੇ ਵੀ ਗਰੀਬ ਪਰਿਵਾਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ।
ਇਨ੍ਹਾਂ ਤੋਂ ਇਲਾਵਾ ਪੰਜਾਬੀ ਗਾਇਕ ਹਰਜੀਤ ਹਰਮਨ ਨੇ ਵੀ ਗਰੀਬ ਪਰਿਵਾਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨਾਂ ਦੀ ਮਹਾਮਾਰੀ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਹੌਬੀ ਧਾਲੀਵਾਲ ਨੇ ਵੀ ਆਪਣੇ ਪਿੰਡ ਦੇ ਗਰੀਬ ਪਰਿਵਾਰਾਂ ਦੇ ਰਾਸ਼ਨ, ਡਾਕਟਰੀ ਸਹਾਇਤਾ ਅਤੇ ਹੋਰ ਜ਼ਰੂਰਤ ਦੀਆਂ ਚੀਜ਼ਾਂ ਦੇਣ ਦਾ ਐਲਾਨ ਕੀਤਾ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵੀ ਕਾਫੀ ਵਾਇਰਲ ਹੋਈ।