ਲੁਧਿਆਣਾ— ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਲੁਧਿਆਣਾ ਦੀ ਸਥਾਨਕ ਅਦਾਲਤ 'ਚ ਅੱਜ ਪੇਸ਼ੀ ਹੈ। ਹੋ ਸਕਦਾ ਹੈ ਕਿ ਉਹ ਅੱਜ ਲੁਧਿਆਣਾ ਦੀ ਅਦਾਲਤ 'ਚ ਪੇਸ਼ ਹੋਵੇ। ਵਾਲਮੀਕਿ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਜ਼ਿਲਾ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਸ਼ਨੀਵਾਰ ਨੂੰ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਣਾਇਆ ਅਤੇ ਅਗਲੀ ਜ਼ਮਾਨਤ ਦਿੰਦੇ ਹੋਏ ਰਾਖੀ ਨੂੰ 7 ਅਗਸਤ ਨੂੰ ਇਲਾਕਾ ਮੈਜਿਸਟ੍ਰੇਟ ਬਿਸ਼ਪਾ ਗੁਪਤਾ ਦੀ ਅਦਾਲਤ ਵਿਚ ਸਰੰਡਰ ਕਰਨ ਦੇ ਹੁਕਮ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਰਾਖੀ ਸਾਵੰਤ ਨੇ ਭਗਵਾਨ ਵਾਲਮੀਕਿ ਜੀ ਦੇ ਖਿਲਾਫ ਵਿਵਾਦਤ ਟਿੱਪਣੀ ਕੀਤੀ ਸੀ। ਇਸ ਮਾਮਲੇ ਵਿਚ ਉਸ ਦੇ ਖਿਲਾਫ ਅਪਰਾਧਕ ਸ਼ਿਕਾਇਤ ਕੀਤੀ ਗਈ ਸੀ। ਅਦਾਲਤ ਵੱਲੋਂ ਸੰਮਨ ਭੇਜੇ ਜਾਣ 'ਤੇ ਵੀ ਉਹ ਪੇਸ਼ੀ ਲਈ ਨਹੀਂ ਆਈ, ਜਿਸ ਕਰਕੇ ਉਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।