ਜਲੰਧਰ (ਵੈੱਬ ਡੈਸਕ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 21 ਦਿਨਾਂ ਦੇ ਲੌਕ ਡਾਊਨ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਲੋਕਾਂ ਨੂੰ ਸਭ ਨੂੰ ਆਪਣੇ-ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਸੀ, ਉਥੇ ਹੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਲਗਾਤਾਰ ਵੀਡੀਓਜ਼ ਦੇ ਰਾਹੀਂ ਆਪਣੇ ਫੈਨਜ਼ ਨੂੰ 'ਕੋਰੋਨਾ ਵਾਇਰਸ' ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ।
ਗਿੱਪੀ ਗਰੇਵਾਲ ਦੀਆਂ ਇਨ੍ਹਾਂ ਕੋਸ਼ਿਸ਼ਾਂ ਦਾ ਅਸਰ ਹੁਣ ਦਿਸਣ ਲੱਗਾ ਹੈ। ਹਾਲ ਹੀ ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ 'ਤੇ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਸ ਵਿਚ ਉਨ੍ਹਾਂ ਦੇ ਪਿੰਡ ਦੀ ਪੰਚਾਇਤ 'ਕੋਰੋਨਾ ਵਾਇਰਸ' ਦੇ ਪ੍ਰਭਾਵ ਨੂੰ ਘੱਟ ਕਰਨ ਲਈ ਪੂਰੇ ਪਿੰਡ ਵਿਚ ਸੈਨੇਟਾਇਜ਼ਰ ਦੀ ਸਪਰੇ (ਦਾ ਛੜਕਾ) ਕਰ ਰਹੇ ਹਨ। ਉਥੇ ਪੰਚਾਇਤ ਨੇ ਕਿਸੇ ਵੀ ਬਾਹਰੀ ਵਿਅਕਤੀ ਦੀ ਪਿੰਡ ਵਿਚ ਐਂਟਰੀ 'ਤੇ ਵੀ ਰੋਕ ਲਗਾ ਦਿੱਤੀ ਹੈ। ਇਸ ਵੀਡੀਓ ਵਿਚ ਪਿੰਡ ਦਾ ਸਰਪੰਚ ਖੁਦ ਬੋਲ ਕੇ ਦੱਸ ਰਿਹਾ ਹੈ ਕਿ ਉਨ੍ਹਾਂ ਨੇ 'ਕੋਰੋਨਾ' ਨੂੰ ਖ਼ਤਮ ਕਰਨ ਲਈ ਕੀ-ਕੀ ਕਦਮ ਚੁੱਕੇ ਹਨ। ਇਸਦੇ ਨਾਲ ਹੀ ਪਿੰਡ ਦੇ ਸਰਪੰਚ ਨੇ ਗਿੱਪੀ ਗਰੇਵਾਲ ਦੀ ਸ਼ਲਾਂਘਾ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿਚ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ।
ਸਤਿ ਸ੍ਰੀ ਅਕਾਲ 🙏🏻 ਦੋਸਤੋ ਜਿਵੇਂ ਕਿ ਆਪਾਂ ਸਭ ਨੂੰ ਪਤਾ ਈ ਆ ਕਿ ਕਰੋਨਾ ਦਾ ਕਹਿਰ ਪੂਰੇ ਸੰਸਾਰ ਚ ਫੈਲਿਆ ਹੋਇਆ ਤੇ ਪ੍ਰਸ਼ਾਸਨ ਵੀ ਡਿਓਟੀ ਕਰ ਰਿਹਾ ਹੈ ਤੇ ਸਾਡਾ ਵੀ ਜਿੰਮੇਵਾਰੀ ਬਣਦੀ ਕਿ ਅਸੀਂ ਓਹਨਾਂ ਦੇ ਨਾਲ ਖੜੀਏ ਸੋ ਇਹ ਵਕਤ ਆ ਇੱਕ ਦੂਜੇ ਦੀ ਮਦਦ ਕਰਨ ਦਾ ., ਸੋ ਆਉ ਸਾਰੇ ਆਪਣੇ ਆਪਣੇ ਗਲੀ-ਮੁਹੱਲੇ , ਪਿੰਡ , ਸ਼ਹਿਰ ਤੇ ਜੋ ਵੀ ਤੁਸੀਂ ਕੰਮ ਕਰਦੇ ਉਸ ਕਿੱਤੇ ਨਾਲ ਸਬੰਧਤ ਲੋੜਵੰਦ ਲੋਕਾਂ ਦੀ ਮਦਦ ਕਰੀਏ , ਉਹਨਾ ਦੇ ਘਰ ਖਾਣ ਪੀਣ ਦੀਆਂ ਰਸਦਾਂ ਪਹੁੰਚਾ ਕੇ ।। ਇਹ ਟਾਈਮ ਇੱਕ ਦੂਜੇ ਨੂੰ ਕੋਸਣ ਦਾ ਨਹੀਂ ਤੇ ਨਾ ਹੀ ਇਹ ਕਹਿਣ ਦਾ ਕਿ ਇਹ ਸਿਰਫ ਬੋਲਣ ਵਾਲੇ ਨੇ , ਕਰਨਾ ਕੁਛ ਹੈਨੀ । ਸੋ ਇੱਦਾਂ ਦੀ ਨੈਗੇਟਿਵ ਸੋਚ ਨੂੰ ਪਾਸੇ ਰੱਖ ਕੇ ਲੋੜਵੰਦਾਂ ਦੀ ਮਦਦ ਕਰੀਏ ।। ਅਸੀਂ ਵੀ ਆਪਣੇ ਕਿੱਤੇ ਨਾਲ ਜੁੜੇ ਹੋਏ ਲੋਕਾਂ ਦੀ ਤੇ ਬਾਹਰ ਵੀ ਮਦਦ ਕਰ ਰਹੇ ਹਾਂ ਸੋ ਤੁਸੀਂ ਵੀ ਕਰੋ । 🙏🏻 ਵਾਹਿਗੁਰੂ ਸਭ ਤੇ ਮਿਹਰ ਭਰਿਆ ਹੱਥ ਰੱਖਣ ।🙏 DOSTO JIVEN KE APAN SAB NU PATA E AA KE CORONA DA KEHAR POORE SANASAR VICH FAILEYA HOYEA HAI TE PARSASHAN VI APNI DEUTY KAR REHA HAI TE SADA VI FARZ BAN DA HAI KE OHNA DA SATH DEYIYE . SO EH WAQT EH WAQT AA IKK DUJE DI HELP KARN DA , SO AAO SARE APNE APNE GALI-MUHALLE , PIND , SEHAR TE JO VI TUSI KAMM KARDE HO USS KAMM NAL SABADHAT LOKAN DI MADAD KARIYE , OHNA DE GAHR KHAAN-0PEEN DIAN CHEEZAN DEKE . EH TIME IKK DUJE NU KOSAN DA NAHI TE NA HI EH KEHAN DA KE EH SIRF BOLAN WALE E NE EHNA NE KRNA KUCH HAINI . SO EDAN DI NEGATIVE SOCH NU PAASE RAKH KE LOKAN DI HELP KARIYE.ASI VI APNE KITTE NAL JUDE HOYE LOKAN DI HELP KAR RHE AA TE TUSI V ZARUR KARO . WAHEGURU SAB TE MEHAR BHAREA HATH RAKHE 🙏🏻
A post shared by Gippy Grewal (@gippygrewal) on Mar 26, 2020 at 5:08am PDT
ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਹੋਰ ਵੀ ਸਿਤਾਰੇ ਹਨ ਜੋ ਆਪਣੇ-ਆਪਣੇ ਪਿੰਡਾਂ ਦੇ ਲੋੜਵੰਦ ਗਰੀਬ ਪਰਿਵਾਰਾਂ ਦੀ ਮਦਦ ਕਰ ਰਹੇ ਹਨ, ਜਿਨ੍ਹਾਂ ਵਿਚ ਕੁਲਵਿੰਦਰ ਬਿੱਲਾ, ਨਿੰਜਾ, ਪ੍ਰੀਤ ਹਰਪਾਲ, ਐਮੀ ਵਿਰਕ, ਰਣਜੀਤ ਬਾਵਾ, ਪਰਮੀਸ਼ ਵਰਮਾ ਆਦਿ ਦੇ ਨਾਂ ਸ਼ਾਮਿਲ ਹਨ।